ਨਿਊਜ਼ੀਲੈਂਡ ਦੇ ਸ਼ਹਿਰ ਹੈਮਿਲਟਨ ਵਿੱਚ 16ਵਾਂ ਖੂਨਦਾਨ ਕੈਂਪ 3 ਸਤੰਬਰ ਨੂੰ।

ਪ੍ਰਦੀਪ ਚਿੱਜੜ
ਆਕਲੈਂਡ:- 25 ਅਗਸਤ 2026

ਹੈਮਿਲਟਨ ਵਾਈਕਾਟੋ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਬੋਰਡ ਵੱਲੋਂ 16ਵਾਂ ਸਾਲਾਨਾ ਖੂਨਦਾਨ ਕੈਂਪ 3 ਸਤੰਬਰ 2026, ਵੀਰਵਾਰ ਨੂੰ ਹੈਮਿਲਟਨ ਵਿਖੇ ਲਗਾਇਆ ਜਾ ਰਿਹਾ ਹੈ।
ਇਹ ਖੂਨਦਾਨ ਕੈਂਪ NZ Blood Service, 109 London Street, Hamilton Central, Hamilton  ਵਿਖੇ ਸਵੇਰੇ 7:30 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ। ਇਸ ਮੌਕੇ ਲੋਕਾਂ ਨੂੰ ਖੂਨ ਅਤੇ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।
ਟਰੱਸਟ ਵੱਲੋਂ ਇਹ ਕੈਂਪ ਸਵਰਗਵਾਸੀ ਸ. ਗੁਲਜ਼ਾਰ ਸਿੰਘ ਅਤੇ ਡਾ. ਰੁਲੀਆ ਸਿੰਘ ਸਿੱਧੂ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ ਹੈ।
ਆਯੋਜਕਾਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜਿਕ ਸੇਵਾ ਹੈ ਅਤੇ ਇੱਕ ਦਾਨ ਕਈ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿੱਚ ਮਦਦਗਾਰ ਹੋ ਸਕਦਾ ਹੈ। ਉਨ੍ਹਾਂ ਨੇ ਭਾਈਚਾਰੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖੂਨ ਜਾਂ ਪਲਾਜ਼ਮਾ ਦਾਨ ਕਰਨ ਦੀ ਅਪੀਲ ਕੀਤੀ।
ਕੈਂਪ ਸਬੰਧੀ ਵਧੇਰੇ ਜਾਣਕਾਰੀ ਲਈ ਮੁਕੇਸ਼ ਬੱਗਾ: 021 654 362 ਜਾਂ 021 085 61783 ’ਤੇ ਸੰਪਰਕ ਕੀਤਾ ਜਾ ਸਕਦਾ ਹੈ।