ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਵਿਖੇ ਸੰਗਤਾਂ ਦਾ ਭਾਰੀ ਇੱਕਠ।

ਪ੍ਰਦੀਪ ਚਿੱਜੜ

ਆਕਲੈਂਡ:- 21 ਜੂਨ 2026

ਅੱਜ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 498 ਜੋਤੀ ਜੋਤ ਦਿਵਸ ਸ੍ਰੀ ਗੁਰੂ ਰਵਿਦਾਸ ਸਭਾ ਬੰਬੇ ਹਿਲ ਆਕਲੈਂਡ  ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ।  ਸ੍ਰੀਮਾਨ ਜੀਤ ਭਾਟੀਆ ਤੇ ਪਰਿਵਾਰ ਵੱਲੋਂ ਨਿਸ਼ਾਨ ਸਾਹਿਬ ਦੇ ਚੋਲਾ ਸਾਹਿਬ ਦੀ ਸੇਵਾ ਕਰਵਾਈ ਗਈ । ਸੁਖਮਨੀ ਸਾਹਿਬ ਜੀ ਦੇ ਜਾਪ ਹੋਏ ਉਪਰੰਤ ਗੁਰੂ ਘਰ ਦੇ ਪਾਠੀ ਸਿੰਘਾਂ ਨੇ ਸੰਗਤ ਨੂੰ ਸ਼ਬਦ ਕੀਰਤਨ ਦੇ ਨਾਲ ਜੋੜਿਆ ਉਪਰੰਤ ਗੁਰੂ ਕਾ ਅਟੁੱਟ ਲੰਗਰ ਵੀ ਵਰਤਿਆ।