ਪੰਜਾਬ  ਸਰਕਾਰ ਨੇ ਨਗਰ ਨਿਗਮ ਦੀਆਂ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ ਕੀਤਾ।

ਪ੍ਰਦੀਪ ਚਿੱਜੜ

ਆਕਲੈਂਡ:-25 ਮਈ 2026

ਇਹ ਛੁੱਟੀ ਚੰਡੀਗੜ੍ਹ ਵਿੱਚ ਸਥਿਤ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਿੱਖਿਆ ਸੰਸਥਾਵਾਂ ‘ਤੇ ਵੀ ਲਾਗੂ ਹੋਵੇਗੀ।
ਪੰਜਾਬ ਸਰਕਾਰ ਨੇ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।
ਇਹ ਫੈਸਲਾ ਵੋਟਰਾਂ ਨੂੰ 26 ਮਈ ਨੂੰ ਪੰਜਾਬ  ਦੀਆਂ ਅਹਿਮ ਚੋਣਾਂ ਵਿੱਚ ਆਪਣੇ ਵੋਟ ਪਾਉਣ ਲਈ ਸੁਵਿਧਾ ਪ੍ਰਦਾਨ ਕਰਨ ਵਾਸਤੇ ਕੀਤਾ ਗਿਆ ਹੈ।
ਅਧਿਕਾਰਕ ਬਿਆਨ ਅਨੁਸਾਰ ਇਹ ਮਿਊਂਸਪਲ ਕਾਰਪੋਰੇਸ਼ਨਾਂ ਜਿਹਨਾ ਵਿੱਚ ਮੋਹਾਲੀ, ਬਠਿੰਡਾ, ਅਬੋਹਰ, ਬਰਨਾਲਾ, ਕਪੂਰਥਲਾ, ਮੋਗਾ, ਬਟਾਲਾ ਅਤੇ ਪਠਾਨਕੋਟ ਹਨ।
ਇਸ ਤੋਂ ਇਲਾਵਾ 75 ਮਿਊਂਸਪਲ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਵੀ ਵੋਟਿੰਗ ਹੋਵੇਗੀ। ਵੋਟਿੰਗ ਬੈਲਟ ਪੇਪਰਾਂ ਰਾਹੀਂ ਕਰਵਾਈ ਜਾਵੇਗੀ।  ਵੋਟਾਂ ਦੀ ਗਿਣਤੀ 29 ਮਈ ਨੂੰ ਕੀਤੀ ਜਾਵੇਗੀ।