PARDEEP CHEZZAR
13 OCT 2025
ਗੁਰੂਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨਿਊਲਿਨ ਵਿਖੇ ਬੰਦੀ ਛੋੜ ਦਿਵਸ ਦੇ ਮੋਕੇ ਤੇ ਵਿਸ਼ੇਸ਼ ਦੀਵਾਨ ਸਜਣਗੇ 21 ਅਕਤੂਬਰ ਨੂੰ ਸ਼ਾਮ 5:30 ਤੋਂ 9:30 ਤੱਕ
ਸਾਧ ਸੰਗਤ ਨੂੰ ਪਹੁੰਚਣ ਦੀ ਬੇਨਤੀ 🙏

ਬੰਦੀ ਛੋੜ ਦਿਵਸ (ਮੁਕਤੀ ਦਾ ਦਿਵਸ) ਅੱਸੂ ਮਹੀਨੇ ਵਿੱਚ ਮਨਾਇਆ ਜਾਣ ਵਾਲਾ ਸਿੱਖ ਧਰਮ ਦਾ ਇੱਕ ਮਹੱਤਵਪੂਰਨ ਤਿਉਹਾਰ ਹੈ। ਸਿੱਖ ਜਗਤ ਵਿੱਚ ਬੰਦੀ-ਛੋੜ ਦਿਵਸ ਬੜੀ ਸ਼ਿਦਤ ਨਾਲ ਮਨਾਇਆ ਜਾਂਦਾ ਹੈ । ਇਸ ਦਿਨ ਨਾਲ ਸਿੱਖ ਇਤਿਹਾਸ ਦੀਆਂ ਕਈ ਪ੍ਰਮੁੱਖ ਘਟਨਾਵਾਂ ਜੁੜੀਆਂ ਹੋਈਆਂ ਹਨ। ਮੁੱਖ ਰੂਪ ਵਿੱਚ ਸਿੱਖ ਇਤਿਹਾਸ ਨਾਲ ਇਸ ਤਿਉਹਾਰ ਦਾ ਸੰਬੰਧ ਉਸ ਸਮੇਂ ਤੋਂ ਜੁੜਿਆ, ਜਦੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਰਾਜਿਆਂ ਸਮੇਤ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚੇ।



