
ਹੱਕਾਂ ਲਈ ਲੜਾਈ
ਪ੍ਰਦੀਪ ਚਿੱਜੜ
ਆਕਲੈਂਡ:- 22 ਮਈ 2026
ਇਨਸਾਨ ਨੂੰ ਆਪਣੇ ਹੱਕਾਂ ਲਈ ਲੜਨਾ ਪੈਦਾ। ਕਾਕਰੋਚ ਜਨਤਾ ਪਾਰਟੀ ਪਿਛਲੇ ਕੁੱਝ ਦਿਨਾਂ ਤੋ ਇਸ ਰਾਹ ਤੇ ਹੈ। ਕਾਕਰੋਚ ਪਾਰਟੀ ਨੇ NEET ਪੇਪਰ ਲੀਕ ਨੂੰ ਆਪਣਾ ਪਹਿਲਾ ਵੱਡਾ ਮੁੱਦਾ ਬਣਾਇਆ, ਧਰਮੇਂਦਰ ਪ੍ਰਧਾਨ ਨੂੰ ਨਿਸ਼ਾਨਾ ਬਣਾਇਆ
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪਕੇ ਨੇ NEET 2026 ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਦਿਆਂ ਇੱਕ ਆਨਲਾਈਨ ਪਟੀਸ਼ਨ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੇ ਵਿਦਿਆਰਥੀਆਂ ਦੇ ਗੁੱਸੇ ਨੂੰ ਹੋਰ ਵਧਾਇਆ ਹੈ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਜਵਾਬਦੇਹੀ ਦੀ ਮੰਗ ਨੂੰ ਦੁਬਾਰਾ ਤੇਜ਼ ਕੀਤਾ ਹੈ।
ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭੀਜੀਤ ਦੀਪਕੇ ਨੇ ਆਪਣੀ ਪਾਰਟੀ ਦੀ ਪਹਿਲੀ ਵੱਡੀ ਜਨਤਕ ਮੁਹਿੰਮ ਸ਼ੁਰੂ ਕਰਦਿਆਂ NEET-UG 2026 ਪੇਪਰ ਲੀਕ ਮਾਮਲੇ ‘ਚ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਲਈ ਇੱਕ ਆਨਲਾਈਨ ਪਟੀਸ਼ਨ ਲਾਂਚ ਕੀਤੀ ਹੈ।
ਦੀਪਕੇ ਦੀ ਨਵੀਂ ਬਣੀ ਪਾਰਟੀ ਆਪਣੇ ਸ਼ੁਰੂਆਤੀ ਦਿਨਾਂ ਵਿੱਚ ਹੀ ਸੋਸ਼ਲ ਮੀਡੀਆ ਐਨਗੇਜਮੈਂਟ ਅਤੇ ਫਾਲੋਅਰਜ਼ ਦੇ ਮਾਮਲੇ ਵਿੱਚ ਕਈ ਸਥਾਪਿਤ ਰਾਜਨੀਤਿਕ ਪਾਰਟੀਆਂ ਨੂੰ ਪਿੱਛੇ ਛੱਡਣ ਤੋਂ ਬਾਅਦ ਵਾਇਰਲ ਹੋ ਗਈ ਸੀ। ਉਸਨੇ ਵੱਖ-ਵੱਖ ਪਲੇਟਫਾਰਮਾਂ ‘ਤੇ ਇਸ ਮੁਹਿੰਮ ਦਾ ਐਲਾਨ ਕਰਦਿਆਂ NEET ਵਿਵਾਦ ਨੂੰ “ਸਿਸਟਮ ਦੀ ਨਾਕਾਮੀ” ਕਰਾਰ ਦਿੱਤਾ, ਜਿਸ ਨੇ 22 ਲੱਖ ਤੋਂ ਵੱਧ ਉਮੀਦਵਾਰਾਂ ਦੇ ਭਰੋਸੇ ਨੂੰ ਝਟਕਾ ਦਿੱਤਾ ਹੈ।


