ਪ੍ਰਦੀਪ ਚਿੱਜੜ
ਆਕਲੈਂਡ:- 04 ਜੁਲਾਈ 2026
ਮੁਕਾਬਲਾ ਰੋਮਾਂਚਕ ਹੋਵੇਗਾ
ਇੰਗਲੈਂਡ ਮਹਿਲਾ ਟੀਮ ਅਤੇ ਆਸਟ੍ਰੇਲੀਆ ਮਹਿਲਾ ਟੀਮ ਵਿਚਕਾਰ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੁਕਾਬਲਾ ਖੇਡਿਆ ਜਾ ਰਿਹਾ ਹੈ। ਦੋਵੇਂ ਅਜੇਤੂ ਤਾਕਤਵਰ ਟੀਮਾਂ ਵਿਚਕਾਰ ਇਹ ਬਹੁਤ ਹੀ ਰੋਮਾਂਚਕ ਮੁਕਾਬਲਾ ਐਤਵਾਰ, 5 ਜੁਲਾਈ 2026, ਨੂੰ ਲੰਡਨ ਦੇ ਇਤਿਹਾਸਕ ਲਾਰਡਜ਼ ਕ੍ਰਿਕਟ ਗ੍ਰਾਊਂਡ ਵਿੱਚ ਹੋਵੇਗਾ।
ਇੰਗਲੈਂਡ ਨੇ ਦੂਜੇ ਸੈਮੀਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 40 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਦੂਜੇ ਪਾਸੇ, ਆਸਟ੍ਰੇਲੀਆ ਨੇ ਪਹਿਲੇ ਸੈਮੀਫਾਈਨਲ ਵਿੱਚ ਵੈਸਟ ਇੰਡੀਜ਼ ਨੂੰ ਅੱਠ ਵਿਕਟਾਂ ਨਾਲ ਹਰਾਕੇ ਲਗਾਤਾਰ ਅੱਠਵੇਂ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਆਪਣੀ ਜਗ੍ਹਾ ਬਣਾਈ।




