ਗੁਰਨਾਮ ਭੁੱਲਰ ਦਾ ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਪਹੁੰਚਣ ‘ਤੇ ਨਿੱਘਾ ਸਵਾਗਤ, ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ

ਪ੍ਰਦੀਪ ਚਿੱਜੜ

ਆਕਲੈਂਡ, 4 ਅਗਸਤ 2026

ਪੰਜਾਬੀ ਗਾਇਕੀ ਦੇ ਮਸ਼ਹੂਰ ਸਿਤਾਰੇ ਗੁਰਨਾਮ ਭੁੱਲਰ ਅੱਜ ਸ਼ਾਮ ਆਕਲੈਂਡ ਪਹੁੰਚੇ, ਜਿੱਥੇ ਉਨ੍ਹਾਂ ਦਾ ਪ੍ਰਬੰਧਕ ਟੀਮ, ਮੀਡੀਆ ਨੁਮਾਇੰਦਿਆਂ ਅਤੇ ਪ੍ਰਸ਼ੰਸਕਾਂ ਵੱਲੋਂ ਨਿੱਘਾ ਅਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਏਅਰਪੋਰਟ ‘ਤੇ ਪਹੁੰਚਦੇ ਹੀ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਗੁਰਨਾਮ ਭੁੱਲਰ ਦਾ ਸਨਮਾਨ ਕੀਤਾ ਗਿਆ। ਮੀਡੀਆ ਨੇ ਉਨ੍ਹਾਂ ਨਾਲ ਵਿਸ਼ੇਸ਼ ਗੱਲਬਾਤ ਕੀਤੀ, ਜਦਕਿ ਪ੍ਰਸ਼ੰਸਕਾਂ ਨੇ ਤਸਵੀਰਾਂ ਖਿੱਚਵਾਈਆਂ ਅਤੇ ਆਪਣੇ ਮਨਪਸੰਦ ਗਾਇਕ ਦੀ ਇੱਕ ਝਲਕ ਪਾਉਣ ਲਈ ਕਾਫ਼ੀ ਉਤਸ਼ਾਹ ਦਿਖਾਇਆ।
ਪ੍ਰਬੰਧਕਾਂ ਨੇ ਦੱਸਿਆ ਕਿ ਆਉਣ ਵਾਲਾ ਲਾਈਵ ਸ਼ੋਅ ਸ਼ਾਨਦਾਰ ਹੋਵੇਗਾ ਅਤੇ ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਨਾਮ ਭੁੱਲਰ ਵੀ ਆਪਣੇ ਨਿਊਜ਼ੀਲੈਂਡ ਦੇ ਦਰਸ਼ਕਾਂ ਨੂੰ ਮਿਲਣ ਲਈ ਬੇਹੱਦ ਉਤਸ਼ਾਹਿਤ ਨਜ਼ਰ ਆਏ ਅਤੇ ਉਨ੍ਹਾਂ ਨੇ ਸਭ ਦੇ ਪਿਆਰ ਅਤੇ ਸਵਾਗਤ ਲਈ ਧੰਨਵਾਦ  ਕੀਤਾ।
ਹੁਣ ਆਕਲੈਂਡ ਅਤੇ ਹੈਮਿਲਟਨ ਦੇ ਪੰਜਾਬੀ ਭਾਈਚਾਰੇ ਵਿੱਚ ਗੁਰਨਾਮ ਭੁੱਲਰ ਦੇ ਲਾਈਵ ਪ੍ਰੋਗਰਾਮ ਨੂੰ ਲੈ ਕੇ ਉਤਸੁਕਤਾ ਚਰਮ ‘ਤੇ ਹੈ ਅਤੇ ਪ੍ਰਸ਼ੰਸਕ ਬੇਸਬਰੀ ਨਾਲ ਇਸ ਯਾਦਗਾਰ ਸੰਗੀਤਕ ਸ਼ਾਮ ਦੀ ਉਡੀਕ ਕਰ ਰਹੇ ਹਨ।